ਸਾਹਿਬਜ਼ਾਦਾ ਜੂਝਾਰ ਸਿੰਘ ਜੀ
(1691–1705)
(1691–1705)
ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ "ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ" ਦੇ ਦੂਜੇ ਸਪੁੱਤਰ ਸਨ !
ਮੁਘ੍ਲਾਂ ਦੇ ਜੁਲਮਾਂ ਅਤੇ ਕੂੜ-ਪ੍ਰਚਾਰ ਦਾ ਅੰਤ ਕਰਨ ਹਿੱਤ ਹੋ ਰਹੇ ਜੰਗੀ ਹਾਲਾਤਾਂ ਦੌਰਾਨ 1691 ਵਿੱਚ ਸਾਹਿਬਜ਼ਾਦਾ ਜੂਝਾਰ ਸਿੰਘ ਜੀ ਦਾ ਜਨਮ; ਅਨੰਦਪੁਰ ਸਾਹਿਬ ਦੀ ਸੁਭਾਗ ਧਰਤੀ ਉੱਤੇ ਹੋਇਆ !
ਆਪ ਜੀ ਬਚਪਨ ਤੋਂ ਹੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਵਾਂਗ ਸ਼ਸਤਰ ਵਿਦਿਆ, ਘੋੜ ਸਵਾਰੀ, ਤੀਰ ਅੰਦਾਜੀ ਅਤੇ ਧਾਰਮਿਕ ਵਿਦਿਆ ਵਿੱਚ ਬਹੁਤ ਨਿਪੁੰਨ ਸਨ ।
ਸਾਹਿਬਜ਼ਾਦਾ ਜੂਝਾਰ ਸਿੰਘ ਜੀ ਵੀ ਆਪਣੇ ਜੀਵਨ ਕਾਲ ਦੇ ਆਰੰਭ ਤੋਂ ਹੀ ਸਿਖੀ-ਸਿਦਕ ਵਿੱਚ ਨਿਪੁੰਨ " ਸ਼੍ਰੀ ਗੁਰੂ ਅਰਜਨ ਸਾਹਿਬ ਜੀ" ਅਤੇ "ਗੁਰੂ ਤੇਗ ਬਹਾਦੁਰ ਸਾਹਿਬ ਜੀ" ਦੇ ਜੀਵਨ ਕਿੱਸੇ ਸੁਣ-ਸੁਣ ਕੇ ਵੱਡੇ ਹੋਏ ਸਨ ਸੋ ਆਪ ਜੀ ਨੇ ਆਪਣੇ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਚਮਕੌਰ ਦੀ ਜੰਗ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਇਆ !
ਸਾਕਾ ਚਮਕੌਰ ਸਾਹਿਬ :-
੧੭੦੫ ਵਿੱਚ ਮੁਘਲਾਂ ਨੇ ਆਨੰਦਪੁਰ ਸਾਹਿਬ ਵਿੱਖੇ ਹਮਲਾ ਕੀਤਾ ! ਫੌਜਦਾਰ ਨੇ ਗੁਰੂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨਾਲ ਵਾਇਦਾ, (Promise) ਕੀਤਾ ਕੀ ਜੇਕਰ ਕਿਲ੍ਹਾ ਖਾਲੀ ਕਰ ਦਿਤਾ ਜਾਵੇ ਤਾ ਉਹ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ ! ਗੁਰੂ ਸਾਹਿਬ ਨੇ ਉਸ ਉੱਤੇ ਯਕੀਨ ਕਰਦੇ ਹੋਏ ਅਤੇ ਸਭ ਸੰਗਤ, ਜੱਥੇ ਦੇ ਜੋਰ ਪਾਉਣ ਤੇ 19-20 ਦਸੰਬਰ 1705 ਨੂੰ ਅਨੰਦਪੁਰ ਸਾਹਿਬ ਦਾ ਕਿਲਾ ਛੱਡ ਦਿੱਤਾ ! ਗੁਰੂ ਸਾਹਿਬ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਭਾਈ ਉਦੈ ਸਿੰਘ ਜੀ ਨੂੰ ਸੰਗਤ ਦੀ ਰੱਖਿਆ ਦੇ ਹੁਕਮ ਦਿੱਤੇ ਪਰ ਫੌਜਦਾਰ ਨੇ ਆਪਣੀ ਕੂੜ-ਮਤ ਦਾ ਪ੍ਰਚਾਰ ਕਰਦੇ ਹੋਏ ਸ਼ਾਹੀ-ਟਿੱਬੀ ਵਿਖੇ ਹਮਲਾ ਕਰ ਦਿੱਤਾ !
ਸਰਸਾ ਨਦੀ ਦੇ ਕੰਢੇ ਭਾਰੀ ਲੜਾਈ ਹੋਈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ ਜਦੋਂ ਬਾਕੀ ਸਿੰਘ ਸਰਸਾ ਨਦੀ ਪਾਰ ਕਰ ਗਏ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ। ਇਥੇ ਹੀ ਪਰਿਵਾਰ ਵਿਛੋੜਾ ਪੈ ਗਿਆ ਅਤੇ ਛੋਟੇ ਸਾਹਿਬਜ਼ਾਦੇ ( ਸਾਹਿਬਜ਼ਾਦਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫਤਿਹ ਸਿੰਘ ਜੀ) ਅਤੇ ਮਾਤਾ ਗੁਜਰ ਕੌਰ ਜੀ ਵੱਖ ਹੋ ਗਏ !
ਇਸ ਉਪਰੰਤ ਗੁਰੂ ਸਾਹਿਬ ਬਾਕੀ 40 ਸਿੰਘਾ ਸਮਤੇ ਸਰਸਾ ਪਾਰ ਕਰਨ ਉਪਰੰਤ ਚਮਕੌਰ ਸਾਹਿਬ ਪਹੁੰਚੇ। ਇਥੇ ਚੌਧਰੀ ਬੁਧੀ ਚੰਦ ਦੀ ਇੱਕ ਗੜ੍ਹੀ, ਹਵੇਲੀ ਸੀ ਜਿਸ ਵਿੱਚ ਗੁਰੂ ਜੀ ਦੋ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਨੇ 10 ਲੱਖ ਦੀ ਫੌਜ ਦਾ ਡੱਟ ਕੇ ਸਾਹਮਣਾ ਕੀਤਾ, ਘਮਾਸਾਨ ਯੁੱਧ ਹੋਇਆ ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਜੁਝਾਰ ਸਿੰਘ ਜੀ ਨੇ ਸੂਰਬੀਰਤਾ ਨਾਲ ਮੁਗਲ ਫੌਜ ਦਾ ਸਾਹਮਣਾ ਕੀਤਾ ਅਤੇ ਸ਼ਹੀਦੀ ਦਾ ਜਾਮ ਪੀ ਗਏ !
" ਐਸੀ ਮਰਨੀ ਜੋ ਮਰੈ ਬਹੁਰਿ ਨਾ ਮਰਨਾ ਹੋਇ !! ੧ !! "
(ਅੰਗ-੫੫੫)
ਜਿਸ ਜਗ੍ਹਾ ਸਾਹਿਬਜ਼ਾਦਾ ਅਜੀਤ ਜੀ ਅਤੇ ਸਾਹਿਬਜ਼ਾਦਾ ਜੂਝਾਰ ਸਿੰਘ ਜੀ ਸ਼ਹੀਦ ਹੋਏ ਸਨ ਓਥੇ ਇਸ ਸਮੇਂ "ਗੁਰੂਦੁਆਰਾ ਕਤਲਗੜ ਸਾਹਿਬ" ਸੁਸ਼ੋਭਿਤ ਹੈ !
ਹੋਈਆਂ ਬਿਅੰਤ ਭੁੱਲਾਂ ਦੀ ਖਿਮਾ ਜੀ,
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਿਹ !!
No comments:
Post a Comment