Monday, May 14, 2012

Sirhind Fateh Diwas


ਸਰਹਿੰਦ ਫਤਿਹ ਦਿਵਸ

ਬੰਦਾ ਬਹਾਦਰ ਵਲੋਂ ਸਰਹਿੰਦ ਦੀ ' ਇੱਟ ਨਾਲ ਇੱਟ ਖੜਕਾਉਣ ' ਦੀ ਘਟਨਾ ਅਤੇ ਸਾਕਾ ਸਰਹਿੰਦ ਦਾ ਆਪਸ ਵਿਚ ਬੜਾ ਨੇੜਲਾ ਤੇ ਅਟੁੱਟ ਰਿਸ਼ਤਾ ਹੈ ਕਿਉਂਕਿ ਸਾਕਾ ਸਰਹਿੰਦ ਦੇ ਪ੍ਰਤੀਕਰਮ ਵਜੋਂ ਹੀ ਬੰਦਾ ਬਹਾਦਰ, ਸੂਬਾ ਸਰਹਿੰਦ ਨੂੰ ਲੋਹੇ ਦਾ ਸੁਹਾਗਾ ਬਣ ਕੇ ਟਕਰਿਆ ਅਤੇ ਉਸ ਨੂੰ ਭੋਇੰ ਵਿਚ ਮਿਲਾ ਦਿੱਤਾ।
ਸਰਹਿੰਦ ਦਾ ਨਾਂ ਸੁਣਦਿਆਂ ਹੀ ਪੰਜਾਬ ਦੇ ਇਤਿਹਾਸ ਦਾ ਇਕ ਲਹੂ-ਭਿੱਜਿਆ ਕਾਂਡ ਸਾਡੇ ਜ਼ਿਹਨ ਵਿਚ ਉੱਭਰ ਆਉਂਦਾ ਹੈ। ਸਰਹਿੰਦ ਦੀ 'ਖੂਨੀ ਦੀਵਾਰ' ਸਾਡੀ ਚੇਤਨਾ ਦਾ ਵਿਹੜਾ ਮਲ ਖਲੋਂਦੀ ਹੈ-ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਵਲੋਂ ਜ਼ਿੰਦਾ ਦੀਵਾਰ ਵਿਚ ਚਿਣਵਾਏ ਜਾਣ ਦਾ ਦ੍ਰਿਸ਼ ਇਕਦਮ ਸਾਡੀਆਂ ਅੱਖਾਂ ਸਾਹਮਣੇ ਆ ਜਾਂਦਾ ਹੈ ਸਿਰ ਸਿਜਦੇ ਵਿਚ ਝੁਕ ਜਾਂਦਾ ਹੈ।
ਕਿਸੇ ਕਵੀਸ਼ਰ ਨੇ ਖੂਬ ਕਿਹਾ ਹੈ :

'' ਬੰਦਾ ਲੋਹੇ ਦਾ ਸੁਹਾਗਾ ਸੂਬਿਆ, ਤੇਰੀ ਦੇਵੇਗਾ ਓਇ ਅਲਖ ਮੁਕਾ ''

ਪ੍ਰਸਿੱਧ ਉਰਦੂ ਸ਼ਾਇਰ ਅੱਲ੍ਹਾ ਯਾਰ ਖਾਂ ਜੋਗੀ ਵੀ ਸਰਹਿੰਦ ਦੀ ਜਿੱਤ ਨੂੰ ਸਾਕਾ ਸਰਹਿੰਦ ਦਾ ਹੀ ਸਿੱਧਾ ਪ੍ਰਤੀਕਰਮ ਦੱਸਦਾ ਹੈ। ਸ਼ਿਅਰ ਹੈ :

'
ਜੋਗੀ ਜੀ ' ਇਸ (ਸਾਕਾ ਸਰਹਿੰਦ) ਕੇ ਬਾਅਦ ਹੂਈ ਥੋੜ੍ਹੀ ਦੇਰ ਥੀ ਬਸਤੀ ਸਰਹਿੰਦ ਸ਼ਹਿਰ ਕੀ, ਈਂਟੋਂ ਕਾ ਢੇਰ ਥੀ
ਦਰਅਸਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਦਿਲ ਕੰਬਾਊ ਘਟਨਾ ਨੇ ਸਿੱਖ ਮਾਨਸਿਕਤਾ 'ਤੇ ਡੂੰਘਾ ਪੱਛ ਮਾਰਿਆ । ਬੇਸ਼ੱਕ ਗੁਰੂ ਗੋਬਿੰਦ ਸਿੰਘ ਅਡੋਲ ਰਹੇ ਪਰ ਉਨ੍ਹਾਂ ਨੇ ਦੋਸ਼ੀ ਨੂੰ ਉਸ ਦੇ ਪਾਪ ਦੀ ਸਜ਼ਾ ਦੇਣ ਦਾ ਨਿਸ਼ਚਾ ਕਰ ਲਿਆ ਸੀ । ਉਧਰ, ਸਿੱਖਾਂ ਦੇ ਮਨਾਂ ਅੰਦਰ ਵੀ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਨਫਰਤ ਦੀ ਅੱਗ ਭੜਕ ਉੱਠੀ ਸੀ।
ਮੌਕਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਸਿੱਖਾਂ ਦੀ ਰਹਿਨੁਮਾਈ ਕਰਨ ਲਈ 3 ਸਤੰਬਰ 1708 ਨੂੰ ਨੰਦੇੜ ਵਿਖੇ ਬੜੇ ਨਾਟਕੀ ਢੰਗ ਨਾਲ ਬੰਦਾ ਬਹਾਦਰ ਦੀ ਚੋਣ ਕੀਤੀ। ਗੁਰੂ ਸਾਹਿਬ ਨੇ ਬੰਦਾ ਬਹਾਦਰ (ਉਦੋਂ ਮਾਧੋਦਾਸ) ਨੂੰ ਅੰਮ੍ਰਿਤ ਛਕਾ ਕੇ 'ਬਹਾਦੁਰ' ਦਾ ਖਿਤਾਬ ਦੇ ਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਜਾਬ ਵਲ ਕੂਚ ਕਰਨ ਦਾ ਹੁਕਮ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਅਕਤੂਬਰ 1708 ਦੇ ਆਸ-ਪਾਸ ਪੰਜਾਬ ਲਈ ਰਵਾਨਾ ਹੋਇਆ।

ਬੰਦਾ ਬਹਾਦਰ ਦਾ ਸਿਦਕ, ਜੋਸ਼, ਹੌਸਲਾ ਤੇ ਗਤੀ ਬੇਮਿਸਾਲ ਸੀ। ਉਹ ਜਿਧਰ ਨੂੰ ਵੀ ਹੋ ਤੁਰਿਆ, ਰਸਤਾ ਬਣਦਾ ਗਿਆ  ਸੋਨੀਪਤ, ਕੈਥਲ, ਸਮਾਣਾ, ਘੁੜਾਮ, ਠਸਕਾ, ਮੁਸਤਫਾਬਾਦ, ਕਪੂਰੀ, ਸਢੌਰਾ ਤੇ ਬਨੂੜ ਨੂੰ ਫਤਹਿ ਕਰਨ ਉਪਰੰਤ ਸਿੱਖ ਆਪਣੇ ਮੁੱਖ ਨਿਸ਼ਾਨੇ-ਸਰਹਿੰਦ 'ਤੇ ²ਜ਼ੋਰਦਾਰ ਹੱਲਾ ਬੋਲਣ ਲਈ ਕਚੀਚੀਆਂ ਲੈਣ ਲੱਗੇ । ਖਰੜ ਤੇ ਬਨੂੜ ਵਿਚਕਾਰ ਸਿੱਖਾਂ ਦਾ ਇਕ ਸ਼ਕਤੀਸ਼ਾਲੀ ਜਥਾ, ਜੋ ਕੀਰਤਪੁਰ ਵਲੋਂ ਜਿੱਤਾਂ ਪ੍ਰਾਪਤ ਕਰਦਾ ਆ ਰਿਹਾ ਸੀ, ਬੰਦਾ ਬਹਾਦਰ ਦੇ ਦਲ ਨਾਲ ਆ ਰਲਿਆ ਸਿੱਖਾਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਅਤੇ ਸੂਬਾ ਸਰਹਿੰਦ ਨਾਲ ਉਚੇਚੇ ਤੌਰ 'ਤੇ ਸਿੱਝਣ ਲਈ ਉਨ੍ਹਾਂ ਨੇ ਚੱਪੜਚਿੜੀ ਦਾ ਮੈਦਾਨ ਆ ਮੱਲਿਆ ਪਰ ਬੰਦਾ ਬਹਾਦਰ ਲਈ ਇਹ ਇਕ ਇਮਤਿਹਾਨ ਦੀ ਘੜੀ ਸੀ । ਹੁਣ ਉਹ ਇਕ ਸ਼ਕਤੀਸ਼ਾਲੀ ਫੌਜ ਨਾਲ ਸਾਹਮਣਿਓਂ ਟੱਕਰ ਲੈ ਰਿਹਾ ਸੀ, ਜਿਸ ਦੀ ਕਮਾਂਡ ਇਕ ਸੁਲਝਿਆ ਹੋਇਆ ਪਠਾਣ ਜਰਨੈਲ ਸੂਬੇਦਾਰ ਵਜ਼ੀਰ ਖਾਂ ਕਰ ਰਿਹਾ ਸੀ । ਸੂਬੇਦਾਰ ਵਜ਼ੀਰ ਖਾਂ ਲਗਭਗ 20 ਹਜ਼ਾਰ ਪੈਦਲ/ਘੋੜ-ਸਵਾਰ ਸੈਨਿਕਾਂ, ਵੱਡੀ ਗਿਣਤੀ ਵਿਚ ਤੋਪਾਂ ਤੇ ਹਾਥੀ ਲੈ ਕੇ ਸਿੱਖਾਂ ਦੇ ਤੂਫਾਨ ਨੂੰ ਰੋਕਣ ਲਈ ਅੱਗੇ ਵਧਿਆ। ਗੌਰਤਲਬ ਹੈ ਕਿ ਬੰਦਾ ਬਹਾਦਰ ਕੋਲ ਨਾ ਕੋਈ ਤੋਪਖਾਨਾ ਸੀ ਅਤੇ ਨਾ ਹੀ ਹਾਥੀ ਸਨ, ਇਥੋਂ ਤਕ ਕਿ ਚੰਗੇ ਘੋੜੇ ਵੀ ਕਾਫੀ ਗਿਣਤੀ ਵਿਚ ਨਹੀਂ ਸਨ। ਸਿੰਘਾਂ ਕੋਲ ਕੇਵਲ ਲੰਬੇ ਨੇਜ਼ੇ, ਤੀਰ ਅਤੇ ਤਲਵਾਰਾਂ ਹੀ ਸਨ ਪਰ ਸਿਦਕ ਉਨ੍ਹਾਂ ਦੇ ਹੱਡੀਂ ਰਚਿਆ ਹੋਇਆ ਸੀ

12 ਮਈ 1710 ਨੂੰ ਸਰਹਿੰਦ ਤੋਂ 12 ਕੋਹ ਦੀ ਵਿੱਥ 'ਤੇ ਚੱਪੜਚਿੜੀ ਦੇ ਮੈਦਾਨ ਵਿਚ ਇਕ ਫੈਸਲਾਕੁੰਨ ਯੁੱਧ ਹੋਇਆ। ਜੰਗ ਦੇ ਪਹਿਲੇ ਪੜਾਅ ਵਿਚ ਸ਼ਾਹੀ ਫੌਜਾਂ ਦਾ ਪੱਲੜਾ ਭਾਰੀ ਰਿਹਾ। ਬਾਜ਼ੀ ਜਾਂਦੀ ਵੇਖ ਕੇ ਨਿਰਲੱਗ ਬੈਠਾ ਬੰਦਾ ਬਹਾਦਰ ਝੱਟ ਆਪਣੀ ਸੈਨਾ ਦੀਆਂ ਮੂਹਰਲੀਆਂ ਕਤਾਰਾਂ ਵਿਚ ਆ ਗਿਆ ਪ੍ਰਸਿੱਧ ਇਤਿਹਾਸਕਾਰ ਸੋਹਣ ਸਿੰਘ ਅਨੁਸਾਰ ''ਤਦ ਬੰਦਾ ਬਹਾਦਰ ਉੱਠਿਆ, ਜਿਵੇਂ ਭੁੱਖਾ ਸ਼ੇਰ ਆਪਣੀ ਗੁਫਾ 'ਚੋਂ ਨਿਕਲਿਆ ਹੋਵੇ ਤੇ ਬਿਜਲੀ ਵਾਂਗ ਵੈਰੀ ਦੀ ਸੈਨਾ 'ਤੇ ਟੁੱਟ ਪਿਆ।'' ਖੂਨ ਡੋਲ੍ਹਵੀਂ ਲੜਾਈ ਵਿਚ ਸੂਬੇਦਾਰ ਵਜ਼ੀਰ ਖਾਂ ਮਾਰਿਆ ਗਿਆ

14 ਮਈ 1710 ਨੂੰ ਸਿੱਖ ਜੇਤੂਆਂ ਦੀ ਸ਼ਕਲ ਵਿਚ ਸਰਹਿੰਦ ਵਿਚ ਦਾਖਲ ਹੋਏ । ਸ਼ਾਹੀ ਅਮੀਰਾਂ ਨੂੰ ਲੁੱਟਿਆ ਗਿਆ ਅਤੇ ਦੋਸ਼ੀਆਂ ਦਾ ਅਜਿਹਾ ਹਾਲ ਕੀਤਾ ਕਿ ਜ਼ੁਲਮ ਕਰਨ ਵਾਲੀਆਂ ਪੀੜ੍ਹੀਆਂ ਨੂੰ ਸਦਾ ਯਾਦ ਰਹੇਗਾ


ਸਰਹਿੰਦ 'ਤੇ ਕਾਬਜ਼ ਹੋਣ ਉਪਰੰਤ ਬੰਦਾ ਬਹਾਦਰ ਨੇ ਆਪਣੇ ਇਕ ਪ੍ਰਮੁੱਖ ਜਰਨੈਲ ਭਾਈ ਬਾਜ ਸਿੰਘ ਨੂੰ ਸਰਹਿੰਦ ਦਾ ਸੂਬੇਦਾਰ ਨਿਯੁਕਤ ਕੀਤਾ ਅਤੇ ਭਾਈ ਆਲੀ ਸਿੰਘ ਨੂੰ ਉਸ ਦਾ ਡਿਪਟੀ ਥਾਪਿਆ । ਬੰਦਾ ਬਹਾਦਰ ਨੇ ਸਢੌਰਾ ਤੇ ਨਾਹਨ ਵਿਚਕਾਰ ਮੁਖਲਿਸਗੜ੍ਹ ਨੂੰ ਆਪਣੀ ਰਾਜਧਾਨੀ ਬਣਾਇਆ ਅਤੇ ਇਸ ਨੂੰ 'ਲੋਹਗੜ੍ਹ' ਦਾ ਨਾਂ ਦਿੱਤਾ। ਇਸੇ ਚੜ੍ਹਤ ਦੌਰਾਨ ਉਸ ਨੇ ਗੁਰੂ ਨਾਨਕ-ਗੁਰੂ ਗੋਬਿੰਦ ਸਿੰਘ ਦੇ ਨਾਂ 'ਤੇ ਸਿੱਕਾ ਜਾਰੀ ਕਰਕੇ ਸੁਤੰਤਰ ਸਿੱਖ ਰਾਜ ਦੀ ਘੋਸ਼ਣਾ ਕਰ ਦਿੱਤੀ



Sirhind Fateh Diwas

Guru Gobind Singh Ji took the martyrdom of his innocent younger sons Baba Zorawar Singh and Baba Fateh Singh as well as his revered mother Mata Gujri ji at Sirhind in 1704 at the behest of the then Mughal Governor Wazir khan with utmost seriousness and concern.

This was the ultimate of Mughal tyranny. After finishing his task at Talwandi Sabo(now in District Bathinda), he headed towards south India in pursuit of Mughal Emperor Aurangzeb to whom he wanted to explain his lifes mission. However, Aurangzeb passed away in 1707, while fighting in the South.

Meanwhile Guru Gobind Singh camped at Nanded, which is these days is popularly known as Hazur Sahib and is situated in Maharashtra.

From there in 1708, he dispatched Madho Dass Bairagi, now popularly known as Banda Singh Bahadur, to Punjab. He was assigned the mission of putting an end to the Mughal tyranny in Punjab. He was handed a  Hukamnama by Guru Gobind Singh, desiring his devotees to follow him.

After Baba Banda Singh Bahadur crossed Delhi, Guru Sahib's  Malwai and  Mujhail devotees joined his force in thousands. The force which was so gathered over ran Sonepat, Kaithal, Samana, Shahbad, Kapuri and Chhat Banur. It finallly camped at Chappar-Chiri, 12 miles from Sirhind. On 12th of May 1710, Wazir Khan marched to Chappar-Chiri and was decisively defeated by the Sikhs.


On 14 May 1710, the victorious Sikh force under the leadership of Baba Banda Singh Bahadur took over the control of Sirhind. Hence, this day is known as Fateh Diwas.

No comments: