ਸੰਖੇਪ ਜੀਵਨ ਕਾਲ
:
ਪਿਤਾ : ਗੁਰੂ ਰਾਮਦਾਸ
ਸਾਹਿਬ ਜੀ
ਮਾਤਾ : ਬੀਬੀ ਭਾਨੀ ਜੀ
ਜਨਮ: ੧੫੬੩, ਗੋਇੰਦਵਾਲ ਸਾਹਿਬ, ਅੰਮ੍ਰਿਤਸਰ
ਪਤਨੀ : ਮਾਤਾ ਗੰਗਾ ਜੀ
ਸੰਤਾਨ: ਗੁਰੂ ਹਰਗੋਬਿੰਦ ਸਾਹਿਬ ਜੀ
ਗੁਰਤਾ ਗੱਦੀ ਅਤੇ ਗੁਰੂਆਈ ਸਮਾਂ: ੧੫੮੧, ੨੫ ਸਾਲ
ਬਾਣੀ ਸੰਚਿਤ: ਸੁਖਮਨੀ ਸਾਹਿਬ, ਬਾਰਹ-ਮਾਹਾ, ਬਾਵਨ ਅਖਰੀ, ੨੩੧੨ ਸ਼ਬਦ ੩੦ ਰਾਗਾਂ ਵਿੱਚ
ਜੋਤੀ-ਜੋਤ ਸਮਾਏ : ੧੬੦੬ ਵਿੱਚ ਲਾਹੋਰ ਵਿਖੇ ਸ਼ਹਾਦਤ ਪਾਈ
ਮਾਤਾ : ਬੀਬੀ ਭਾਨੀ ਜੀ
ਜਨਮ: ੧੫੬੩, ਗੋਇੰਦਵਾਲ ਸਾਹਿਬ, ਅੰਮ੍ਰਿਤਸਰ
ਪਤਨੀ : ਮਾਤਾ ਗੰਗਾ ਜੀ
ਸੰਤਾਨ: ਗੁਰੂ ਹਰਗੋਬਿੰਦ ਸਾਹਿਬ ਜੀ
ਗੁਰਤਾ ਗੱਦੀ ਅਤੇ ਗੁਰੂਆਈ ਸਮਾਂ: ੧੫੮੧, ੨੫ ਸਾਲ
ਬਾਣੀ ਸੰਚਿਤ: ਸੁਖਮਨੀ ਸਾਹਿਬ, ਬਾਰਹ-ਮਾਹਾ, ਬਾਵਨ ਅਖਰੀ, ੨੩੧੨ ਸ਼ਬਦ ੩੦ ਰਾਗਾਂ ਵਿੱਚ
ਜੋਤੀ-ਜੋਤ ਸਮਾਏ : ੧੬੦੬ ਵਿੱਚ ਲਾਹੋਰ ਵਿਖੇ ਸ਼ਹਾਦਤ ਪਾਈ
ਵਿਸਤਾਰ ਪੂਰਵਕ
ਜੀਵਨ ਵੇਰਵਾ :
ਸ਼੍ਰੀ ਗੁਰੂ ਅਰਜਨ
ਸਾਹਿਬ ਜੀ ਦਾ ਜਨਮ ਚੌਥੇ ਗੁਰੂ ਸ਼੍ਰੀ
ਗੁਰੂ ਰਾਮਦਾਸ ਜੀ ਦੇ ਘਰ ਮਾਤਾ ਬੀਬੀ ਭਾਨੀ ਜੀਦੀ ਕੁੱਖੋਂ 19 ਵੈਸਾਖ, ਸੰਮਤ
1620 (15 ਅਪ੍ਰੈਲ, 1563 ਈ.) ਨੂੰ ਗੋਇੰਦਵਾਲ ਵਿਖੇ ਹੋਇਆ। ਬਚਪਨ ਦੇ ਮੁੱਢਲੇ 11
ਸਾਲ ਆਪ ਜੀ ਨੇ ਆਪਣੇ ਨਾਨਾ ਸ੍ਰੀ ਗੁਰੂ ਅਮਰਦਾਸ
ਜੀ ਦੀ ਦੇਖ-ਰੇਖ ਹੇਠ ਗੁਜ਼ਾਰੇ ਅਤੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆਦੀ
ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ
ਦੀ ਧਰਮਸ਼ਾਲਾ ਤੋਂ ਸਿੱਖੀ, ਪੰਡਿਤ
ਬੇਣੀ ਕੋਲੋਂਸੰਸਕ੍ਰਿਤ ਦਾਗਿਆਨ, ਆਪਣੇ ਮਾਮਾ ਮੋਹਰੀ ਜੀ ਤੋਂ ਗਣਿਤ ਵਿੱਦਿਆ ਹਾਸਲ ਕੀਤੀ ਅਤੇ
ਆਪ ਜੀਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਸ੍ਰੀ ਗੁਰੂ ਅਮਰਦਾਸ ਜੀ ਦਾ ਸੱਚਖੰਡ ਵਾਪਸੀ
ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ !ਉਪਰੰਤ ਸਾਲ 1574 ਵਿਚ ਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਸਾਹਿਬ ਜੀ ਨੂੰ ਨਾਲ ਲੈ ਕੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ, ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ,ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।
ਫਿਰ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਨ 1577 ਵਿਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤਕੀਤੀ ਸੀ, ਜਿਸ ਦਾ ਨਾਮ ਬਾਅਦ ਵਿਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸਜੀ ਨੇ ਦੁਖਭੰਜਨੀ ਬੇਰੀ ਵਾਲੇ ਥਾਂ ਇਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿਚਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।
ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ,ਆਪ ਜੀ ਦੇ ਗ੍ਰਹਿ ਵਿਖੇ, ਮਾਤਾ ਗੰਗਾ ਜੀ ਦੀ ਕੁੱਖੋਂ 21 ਹਾੜ ਸੰਮਤ 1652 ਨੂੰ ਛੇਵੇਂ ਗੁਰੂ (ਸ੍ਰੀ ਗੁਰੂ )ਹਰਿਗੋਬਿੰਦ ਸਾਹਿਬ ਜੀ ਨੇ ਪ੍ਰਕਾਸ਼ ਧਾਰਿਆ ।
ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਧਰਮ ਪ੍ਰਤੀ ਲਗਨ, ਪਿਆਰ, ਸਤਿਕਾਰ, ਸੁਭਾਅ ਵਿਚ ਨਿਮਰਤਾ ਆਦਿ ਦੇ ਗੁਣਾਂ ਨੂੰ ਦੇਖਦੇ ਹੋਏ 1 ਸਤੰਬਰ 1581 ਨੂੰ ਸ੍ਰੀ ਗੁਰੂ ਰਾਮਦਾਸ ਜੀ ਨੇ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਗੁਰੂ ਅਰਜਨ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕਰਦੇ ਹੋਏ ਉਸੇਦਿਨ ਹੀ ਜੋਤੀ ਜੋਤਿ ਸਮਾ ਗਏ। ਉਸ ਵਕਤ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਉਮਰ 18 ਸਾਲ ਦੀ ਸੀ। ਉਪਰੰਤ ਆਪ ਜੀ ਅੰਮ੍ਰਿਤਸਰ ਆ ਗਏ।
ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ।
ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿਚ ਗੁਰੂ ਸਾਹਿਬ ਨੂੰ ਮਿਲੇ।
ਸ੍ਰੀ ਗੁਰੂ ਅਰਜਨ ਸਾਹਿਬ ਜੀ ਵੱਲੋਂ ਆਰੰਭੀ ਸੰਨ 1586 ਈ. ਵਿਚਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ)ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ।
ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ।
ਗੁਰੂ ਸਾਹਿਬ ਦਾ ਮਨੋਰਥ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਪ੍ਰਚਾਰਨਾ ਸੀ ਸੋ ਆਪ ਜੀ ਖੁਦ ਪ੍ਰਚਾਰ ਹਿੱਤ ਖਡੂਰ ਸਾਹਿਬ ਅਤੇ ਹੋਰ ਇਲਾਕਿਆਂ ਵਿਚ ਗਏ ! ਤਰਨ ਤਾਰਨ ਸਾਹਿਬ ਵਿਖੇ ਹਾਕਮ ਨੂਰਦੀਨ ਅਤੇ ਉਸ ਦੇ ਪੁੱਤਰ ਅਮੀਰਦੀਨ ਅਤੇ ਸਖੀ ਸਰਵਰਾਂ ਦੇ ਵਧ ਰਹੇ ਮੁਸਲਮਾਨੀ ਪ੍ਰਭਾਵ ਨੂੰ ਰੋਕਣ ਲਈ ਗੁਰੂ ਸਾਹਿਬ ਜੀ ਨੇ 15 ਅਪ੍ਰੈਲ 1590 ਈ. ਨੂੰ ਬਾਬਾ ਬੁੱਢਾ ਜੀ ਪਾਸੋਂ ਅਰਦਾਸਾ ਸੋਧਣ ਉਪਰੰਤ ਤਰਨ ਤਾਰਨ ਸਰੋਵਰ ਦੀ ਨੀਂਹ ਰੱਖੀ ! ਤਰਨ ਤਾਰਨ ਵਿਚ ਕੋਹੜੀ ਘਰ ਬਣਵਾਇਆ !
1593 ਵਿਚ ਆਪ ਜੀ ਨੇ ਜਲੰਧਰ ਕੋਲ (ਦੁਆਬੇ ਵਿਚ) ਧਰਮ ਪ੍ਰਚਾਰ ਹਿੱਤ,ਕਰਤਾਰਪੁਰ ਸ਼ਹਿਰ ਵਸਾਇਆ ਅਤੇ ਮਾਤਾ ਗੰਗਾ ਜੀ ਦੇ ਨਾਮ ’ਤੇ ਖੂਹ ਲਗਵਾਇਆ। 1594 ਈ. ਨੂੰ ਆਪ ਜੀ ਨੇ ਗੁਰੂ ਕੀ ਵਡਾਲੀ ਨੂੰ ਧਰਮ ਪ੍ਰਚਾਰ ਦਾ ਪੱਕਾ ਟਿਕਾਣਾ ਬਣਾਇਆ, ਇਥੇ ਹੀ ਛੇਵੇਂ ਗੁਰੂ ਸਾਹਿਬਦਾ ਜਨਮ ਹੋਇਆ।
ਇਨ੍ਹਾਂ ਹੀ ਸਾਲਾਂ ਵਿਚ ਸੋਕਾ ਪੈ ਜਾਣ ਕਾਰਨ ਜਨਤਾ ਦੀ ਲੋੜ ਨੂੰ ਮੁੱਖਰੱਖ ਕੇ ਆਪ ਜੀ ਨੇ ਦੋ-ਹਰਟੇ, ਚਾਰ-ਹਰਟੇ ਖੂਹ ਲਗਵਾਏ। ਗੁਰੂ ਕੀ ਵਡਾਲੀ ਦੇ ਪੱਛਮ ਵੱਲਛੇ-ਹਰਟਾ ਖੂਹ (ਜਿੱਥੇ ਗੁਰਦੁਆਰਾ ਛੇਹਰਟਾ ਸਾਹਿਬ ਹੈ) ਲਗਵਾਇਆ।
ਗੁਰੂ ਸਾਹਿਬ ਜੀ ਦਾ ਭਰਾ ਪ੍ਰਿਥਿਆ ਰੁਹਾਨੀ ਬਾਣੀ ਨਾਲ ਛੇੜ ਛਾੜ ਕਰ ਰਿਹਾ ਸੀ ਇਸ ਲਈ ਆਪ ਜੀ ਨੇ ਗੁਰੂਆਂਦੀ ਇਲਾਹੀ ਬਾਣੀ ਨੂੰ ਆਦਿ ਗ੍ਰੰਥ ਵਿੱਚ ਸੰਗ੍ਰਹਿਤ ਕਰਨ ਦਾ ਉਪਰਾਲਾ ਕੀਤਾ!
ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕੀਤਾ ! ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਅਤੇ ਬਾਬਾ ਬੁੱਢਾ ਤੋਂ ਪੂਰੇ ਸਤਕਾਰ ਨਾਲ 30 ਅਗਸਤ 1604 ਨੂੰ “ ਸ਼੍ਰੀ ਆਦਿ ਗ੍ਰੰਥ ਸਾਹਿਬ ਜੀ “ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਕਰਵਾਇਆ ਅਤੇ ਅਨਹਦ ਬਾਣੀ ਦੀ ਆਰੰਭਤਾ ਕਰਵਾਈ !
ਗੁਰੂ ਸਾਹਿਬ ਜੀ ਦੇ ਸਿੱਖੀ ਪ੍ਰਚਾਰ ਨੂੰ ਪ੍ਰਫੁੱਲਿਤ ਹੁੰਦਾ ਵੇਖ ਕੇ ਕਈ ਅਨਸਰਾਂ ਨੇ ਗੁਰੂ ਜੀ ਦਾ ਵਿਰੋਧ ਕੀਤਾ ਅਤੇ ਕਈ ਕੂੜ ਤਰੀਕੇ ਵੀ ਅਪਣਾਏ ! ਬਾਦਸ਼ਾਹ ਅਕਬਰ ਦੇ ਮਾਰਨਉਪਰੰਤ ਜਹਾਂਗੀਰ ਨੇ ਗੁਰੂ ਜੀ ਨੂੰ ਯਾਸਾ ਦੇ ਕਾਨੂੰਨ ਤਹਿਤ ਤਸੀਹੇ ਦਿੱਤੇ ਗਏ !
ਜਹਾਂਗੀਰ ਨੇ ਖੁਸਰੋ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗੁਰੂ ਜੀ ਨੂੰ ਵੀ ਗ੍ਰਿਫਤਾਰ ਕਰਕੇ ੨ਲੱਖ ਦੇ ਕਰੀਬ ਜੁਰਮਾਨਾ ਲਾਇਆ ਪਰ ਗੁਰੂ ਜੀ ਦੇ ਮਨਾ ਕਰਨ ਤੇ ਅਨੇਕਾ ਤਸੀਹੇ ਦਿੱਤੇ !
ਅੱਤ ਦੀ ਗਰਮੀ ਦੀ ਰੁੱਤ ਚ ਗੁਰੂ ਜੀ ਨੂੰ ਪਹਿਲਾਂ ਤੱਤੀ ਤਵੀ ਤੇ ਬਿਠਾ ਕੇ ਗਰਮ ਰੇਤ ਪਾਈਗਈ, ਗੁਰੂ ਜੀਦੇ ਸਰੀਰ ਉੱਤੇ ਛਾਲੇ ਹੋਣ ਦੀ ਸੂਰਤ ਚ ਉਹਨਾਂ ਨੂੰ ਰਾਵੀ ਦੇ ਠੰਡੇ ਪਾਣੀਵਿੱਚ ਡੁਬੋਇਆ ਗਿਆ ! ਇਸ ਪ੍ਰਕਾਰ ਉਹਨਾਂ ਨੂੰ ਸ਼ਹੀਦ ਕੀਤਾ ਗਿਆ ਪਰ ਗੁਰੂ ਸਾਹਿਬ ਨੇਬਾਣੀ ਦਾ ਸਿਮਰਨ ਨਹੀਂ ਛੱਡਿਆ !
**** ਯਾਸਾ ਦਾ ਕਾਨੂੰਨ ****
ਇਸ ਪ੍ਰਕਾਰ ਤਸੀਹੇ ਦੇਣੇ ਕਿ ਕਿ ਖੂਨ ਦਾ ਇਕ ਵੀ ਕਤਰਾ ਜ਼ਮੀਨ ਉੱਤੇ ਨਾ ਡੁੱਲ ਸਕੇ ਤਾ ਜੋ ਉਸ ਖੂਨ ਵਿੱਚੋਂ ਕੋਈ ਹੋਰ ਯੋਧਾ ਨਾ ਜਨਮ ਲੈ ਲਵੇ !
No comments:
Post a Comment